27ਕਿਉਂਕਿ ਜਿਸ ਤਰ੍ਹਾਂ ਬਿਜਲੀ ਪੂਰਬ ਦਿਸ਼ਾ ਵੱਲੋਂ ਚਮਕਦੀ ਪੱਛਮ ਵੱਲੋਂ ਦਿਖਦੀ ਹੈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
28ਗਿਰਝਾਂ ਉੱਥੇ ਇਕੱਠੀਆਂ ਹੁੰਦੀਆਂ ਹਨ ਜਿੱਥੇ ਵੀ ਲਾਸ਼ਾ ਹਨ।
29“ਉਹਨਾਂ ਦਿਨਾਂ ਦੇ ਕਸ਼ਟ ਤੋਂ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ; ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀਆਂਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’
30“ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪ੍ਰਗਟ ਹੋਵੇਗਾ ਅਤੇ ਤਦ ਧਰਤੀ ਦੇ ਸਾਰੇ ਲੋਕ ਸੋਗ ਕਰਨਗੇ ਜਦੋਂ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਸਵਰਗ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
31ਅਤੇ ਉਹ ਆਪਣੇ ਦੂਤਾਂ ਨੂੰ ਇੱਕ ਉੱਚੀ ਤੁਰ੍ਹੀ ਦੀ ਆਵਾਜ਼ ਦੇ ਨਾਲ ਭੇਜੇਗਾ ਅਤੇ ਉਹ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਦਿਸ਼ਾਵਾ ਤੋਂ, ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠੇ ਕਰਨਗੇ।