ਮੱਤੀਯਾਹ 24

“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।

Matthew 24:32 (UKJV) Now learn a parable of the fig tree; When his branch is yet tender, and puts forth leaves, all of you know that summer is nigh:

30“ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪ੍ਰਗਟ ਹੋਵੇਗਾ ਅਤੇ ਤਦ ਧਰਤੀ ਦੇ ਸਾਰੇ ਲੋਕ ਸੋਗ ਕਰਨਗੇ ਜਦੋਂ ਉਹ ਮਨੁੱਖ ਦੇ ਪੁੱਤਰ ਨੂੰ ਸ਼ਕਤੀ ਅਤੇ ਮਹਾਨ ਮਹਿਮਾ ਨਾਲ ਸਵਰਗ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।

31ਅਤੇ ਉਹ ਆਪਣੇ ਦੂਤਾਂ ਨੂੰ ਇੱਕ ਉੱਚੀ ਤੁਰ੍ਹੀ ਦੀ ਆਵਾਜ਼ ਦੇ ਨਾਲ ਭੇਜੇਗਾ ਅਤੇ ਉਹ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਦਿਸ਼ਾਵਾ ਤੋਂ, ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠੇ ਕਰਨਗੇ।

32“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।

33ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ, ਤਾਂ ਜਾਣ ਲਓ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇੜੇ ਹੈ, ਸਗੋਂ ਦਰਵਾਜ਼ੇ ਉੱਤੇ ਹੈ।

34ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.