31ਅਤੇ ਉਹ ਆਪਣੇ ਦੂਤਾਂ ਨੂੰ ਇੱਕ ਉੱਚੀ ਤੁਰ੍ਹੀ ਦੀ ਆਵਾਜ਼ ਦੇ ਨਾਲ ਭੇਜੇਗਾ ਅਤੇ ਉਹ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਦਿਸ਼ਾਵਾ ਤੋਂ, ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਇਕੱਠੇ ਕਰਨਗੇ।
32“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।
33ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ, ਤਾਂ ਜਾਣ ਲਓ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇੜੇ ਹੈ, ਸਗੋਂ ਦਰਵਾਜ਼ੇ ਉੱਤੇ ਹੈ।
34ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।
35ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਸ਼ਬਦ ਕਦੇ ਵੀ ਨਹੀਂ ਟਲਣਗੇ।