34ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।
35ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਸ਼ਬਦ ਕਦੇ ਵੀ ਨਹੀਂ ਟਲਣਗੇ।
36“ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਸਿਰਫ ਪਿਤਾ ਜਾਣਦਾ ਹੈ।
37ਜਿਸ ਤਰ੍ਹਾਂ ਨੋਹ ਦੇ ਦਿਨਾਂ ਵਿੱਚ ਹੋਇਆ ਸੀ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਪ੍ਰਕਾਰ ਹੋਵੇਗਾ।
38ਜਿਸ ਤਰ੍ਹਾਂ ਹੜ੍ਹ ਤੋਂ ਪਹਿਲਾਂ ਦੇ ਦਿਨਾਂ ਵਿੱਚ, ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਵਾਉਂਦੇ ਸਨ, ਜਦ ਤੱਕ ਨੋਹ ਕਿਸ਼ਤੀ ਵਿੱਚ ਨਾ ਚੜ੍ਹਿਆ;