37ਜਿਸ ਤਰ੍ਹਾਂ ਨੋਹ ਦੇ ਦਿਨਾਂ ਵਿੱਚ ਹੋਇਆ ਸੀ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਪ੍ਰਕਾਰ ਹੋਵੇਗਾ।
38ਜਿਸ ਤਰ੍ਹਾਂ ਹੜ੍ਹ ਤੋਂ ਪਹਿਲਾਂ ਦੇ ਦਿਨਾਂ ਵਿੱਚ, ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਵਾਉਂਦੇ ਸਨ, ਜਦ ਤੱਕ ਨੋਹ ਕਿਸ਼ਤੀ ਵਿੱਚ ਨਾ ਚੜ੍ਹਿਆ;
39ਅਤੇ ਉਹਨਾਂ ਨੂੰ ਇਸ ਬਾਰੇ ਕੁਝ ਪਤਾ ਨਹੀਂ ਸੀ ਕਿ ਕੀ ਹੋਵੇਗਾ ਜਦੋਂ ਤੱਕ ਹੜ੍ਹ ਨਹੀਂ ਆਇਆ ਅਤੇ ਉਹਨਾਂ ਸਾਰਿਆਂ ਨੂੰ ਰੋੜ੍ਹ ਲੈ ਗਿਆ। ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।
40ਉਸ ਸਮੇਂ ਦੋ ਆਦਮੀ ਖੇਤ ਵਿੱਚ ਕੰਮ ਕਰ ਰਹੇ ਹੋਣਗੇ; ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੇ ਨੂੰ ਛੱਡ ਦਿੱਤਾ ਜਾਵੇਗਾ।
41ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੀ ਨੂੰ ਛੱਡ ਦਿੱਤਾ ਜਾਵੇਗਾ।