ਮੱਤੀਯਾਹ 24

ਉਸ ਸਮੇਂ ਦੋ ਆਦਮੀ ਖੇਤ ਵਿੱਚ ਕੰਮ ਕਰ ਰਹੇ ਹੋਣਗੇ; ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੇ ਨੂੰ ਛੱਡ ਦਿੱਤਾ ਜਾਵੇਗਾ।

Matthew 24:40 (UKJV) Then shall two be in the field; the one shall be taken, and the other left.

38ਜਿਸ ਤਰ੍ਹਾਂ ਹੜ੍ਹ ਤੋਂ ਪਹਿਲਾਂ ਦੇ ਦਿਨਾਂ ਵਿੱਚ, ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਵਾਉਂਦੇ ਸਨ, ਜਦ ਤੱਕ ਨੋਹ ਕਿਸ਼ਤੀ ਵਿੱਚ ਨਾ ਚੜ੍ਹਿਆ;

39ਅਤੇ ਉਹਨਾਂ ਨੂੰ ਇਸ ਬਾਰੇ ਕੁਝ ਪਤਾ ਨਹੀਂ ਸੀ ਕਿ ਕੀ ਹੋਵੇਗਾ ਜਦੋਂ ਤੱਕ ਹੜ੍ਹ ਨਹੀਂ ਆਇਆ ਅਤੇ ਉਹਨਾਂ ਸਾਰਿਆਂ ਨੂੰ ਰੋੜ੍ਹ ਲੈ ਗਿਆ। ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।

40ਉਸ ਸਮੇਂ ਦੋ ਆਦਮੀ ਖੇਤ ਵਿੱਚ ਕੰਮ ਕਰ ਰਹੇ ਹੋਣਗੇ; ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੇ ਨੂੰ ਛੱਡ ਦਿੱਤਾ ਜਾਵੇਗਾ।

41ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੀ ਨੂੰ ਛੱਡ ਦਿੱਤਾ ਜਾਵੇਗਾ।

42“ਇਸ ਲਈ ਜਾਗਦੇ ਰਹੋ। ਕਿਉਂਕਿ ਤੁਸੀਂ ਉਸ ਦਿਨ ਨੂੰ ਨਹੀਂ ਜਾਣਦੇ ਕਿ ਤੁਹਾਡੇ ਪ੍ਰਭੂ ਦਾ ਆਉਣਾ ਕਦੋਂ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.