41ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ ਇੱਕ ਨੂੰ ਉੱਠਾ ਲਿਆ ਜਾਵੇਗਾ ਅਤੇ ਦੂਸਰੀ ਨੂੰ ਛੱਡ ਦਿੱਤਾ ਜਾਵੇਗਾ।
42“ਇਸ ਲਈ ਜਾਗਦੇ ਰਹੋ। ਕਿਉਂਕਿ ਤੁਸੀਂ ਉਸ ਦਿਨ ਨੂੰ ਨਹੀਂ ਜਾਣਦੇ ਕਿ ਤੁਹਾਡੇ ਪ੍ਰਭੂ ਦਾ ਆਉਣਾ ਕਦੋਂ ਹੋਵੇਗਾ।
43ਪਰ ਇਸ ਨੂੰ ਸਮਝੋ: ਜੇ ਘਰ ਦੇ ਮਾਲਕ ਨੂੰ ਇਹ ਪਤਾ ਹੋਵੇ ਕਿ ਚੋਰ ਰਾਤ ਦੇ ਕਿਸ ਸਮੇਂ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਦੀ ਚੋਰੀ ਨਾ ਹੋਣ ਦਿੰਦਾ।
44ਇਸ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਮਨੁੱਖ ਦੇ ਪੁੱਤਰ ਦਾ ਆਉਣਾ ਅਜਿਹੇ ਸਮੇਂ ਹੋਵੇਗਾ ਜਿਸ ਦਾ ਤੁਹਾਨੂੰ ਖਿਆਲ ਵੀ ਨਹੀਂ ਹੋਵੇਗਾ।
45“ਕੌਣ ਹੈ ਉਹ ਵਫ਼ਾਦਾਰ ਅਤੇ ਸਮਝਦਾਰ ਨੌਕਰ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਅਤੇ ਪਰਿਵਾਰ ਦੀ ਜ਼ਿੰਮੇਵਾਰੀ ਦਿੱਤੀ ਕਿ ਸਹੀ ਸਮੇਂ ਤੇ ਉਹਨਾਂ ਨੂੰ ਭੋਜਨ ਦੇਵੇ?