ਮੱਤੀਯਾਹ 24

“ਕੌਣ ਹੈ ਉਹ ਵਫ਼ਾਦਾਰ ਅਤੇ ਸਮਝਦਾਰ ਨੌਕਰ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਅਤੇ ਪਰਿਵਾਰ ਦੀ ਜ਼ਿੰਮੇਵਾਰੀ ਦਿੱਤੀ ਕਿ ਸਹੀ ਸਮੇਂ ਤੇ ਉਹਨਾਂ ਨੂੰ ਭੋਜਨ ਦੇਵੇ?

Matthew 24:45 (UKJV) Who then is a faithful and wise servant, whom his lord has made ruler over his household, to give them food in due season?

43ਪਰ ਇਸ ਨੂੰ ਸਮਝੋ: ਜੇ ਘਰ ਦੇ ਮਾਲਕ ਨੂੰ ਇਹ ਪਤਾ ਹੋਵੇ ਕਿ ਚੋਰ ਰਾਤ ਦੇ ਕਿਸ ਸਮੇਂ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਦੀ ਚੋਰੀ ਨਾ ਹੋਣ ਦਿੰਦਾ।

44ਇਸ ਲਈ ਤੁਹਾਨੂੰ ਵੀ ਤਿਆਰ ਰਹਿਣਾ ਚਾਹੀਦਾ ਹੈ, ਕਿਉਂਕਿ ਮਨੁੱਖ ਦੇ ਪੁੱਤਰ ਦਾ ਆਉਣਾ ਅਜਿਹੇ ਸਮੇਂ ਹੋਵੇਗਾ ਜਿਸ ਦਾ ਤੁਹਾਨੂੰ ਖਿਆਲ ਵੀ ਨਹੀਂ ਹੋਵੇਗਾ।

45“ਕੌਣ ਹੈ ਉਹ ਵਫ਼ਾਦਾਰ ਅਤੇ ਸਮਝਦਾਰ ਨੌਕਰ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਅਤੇ ਪਰਿਵਾਰ ਦੀ ਜ਼ਿੰਮੇਵਾਰੀ ਦਿੱਤੀ ਕਿ ਸਹੀ ਸਮੇਂ ਤੇ ਉਹਨਾਂ ਨੂੰ ਭੋਜਨ ਦੇਵੇ?

46ਮੁਬਾਰਕ ਹੈ ਉਹ ਨੌਕਰ ਜਿਸਦਾ ਮਾਲਕ ਉਸਨੂੰ ਅਜਿਹਾ ਕਰਦਿਆਂ ਵੇਖੇ ਜਦੋਂ ਉਹ ਵਾਪਸ ਆਵੇ।

47ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਉਹ ਉਸਨੂੰ ਆਪਣੀ ਸਾਰੀ ਸਪੰਤੀ ਉੱਤੇ ਅਧਿਕਾਰੀ ਠਹਿਰਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.