47ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਉਹ ਉਸਨੂੰ ਆਪਣੀ ਸਾਰੀ ਸਪੰਤੀ ਉੱਤੇ ਅਧਿਕਾਰੀ ਠਹਿਰਾਵੇਗਾ।
48ਪਰ ਮੰਨ ਲਓ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਕਹੇ, ‘ਮੇਰਾ ਮਾਲਕ ਆਉਣ ਵਿੱਚ ਕਾਫ਼ੀ ਸਮਾਂ ਲਾਉਂਦਾ ਹੈ,’
49ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨਾ ਸ਼ੁਰੂ ਕਰ ਦੇਵੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।
50ਅਤੇ ਉਸ ਨੌਕਰ ਦਾ ਮਾਲਕ ਇੱਕ ਦਿਨ ਆਵੇਗਾ, ਜਿਸ ਦੀ ਉਸਨੇ ਕਲਪਨਾ ਵੀ ਨਹੀਂ ਕੀਤੀ ਹੋਵੇਗੀ ਅਤੇ ਉਸ ਸਮੇਂ ਬਾਰੇ ਉਸਨੂੰ ਪਤਾ ਵੀ ਨਹੀਂ ਹੋਵੇਗਾ।
51ਤਾਂ ਮਾਲਕ ਉਸ ਨੌਕਰ ਨੂੰ ਟੁਕੜਿਆਂ ਵਿੱਚ ਕੱਟ ਦੇਵੇਗਾ ਅਤੇ ਉਸਨੂੰ ਕਪਟੀਆਂ ਨਾਲ ਇੱਕ ਜਗ੍ਹਾ ਦੇਵੇਗਾ, ਜਿੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।”