ਮੱਤੀਯਾਹ 24

ਕਿਉਂਕਿ ਬਹੁਤ ਸਾਰੇ ਮੇਰੇ ਨਾਮ ਵਿੱਚ ਆਉਣਗੇ ਅਤੇ ਇਹ ਦਾਵਾ ਕਰਨਗੇ, ‘ਮੈਂ ਮਸੀਹ ਹਾਂ,’ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

Matthew 24:5 (UKJV) For many shall come in my name, saying, I am Christ; and shall deceive many.

3ਜਦੋਂ ਯਿਸ਼ੂ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਸੀ, ਤਾਂ ਚੇਲੇ ਉਸ ਦੇ ਕੋਲ ਨਿੱਜੀ ਤੌਰ ਤੇ ਆਏ ਅਤੇ ਉਹਨਾਂ ਨੇ ਕਿਹਾ, “ਸਾਨੂੰ ਦੱਸੋ, ਇਹ ਘਟਨਾਵਾਂ ਕਦੋਂ ਹੋਣਗੀਆਂ ਅਤੇ ਤੁਹਾਡੇ ਆਉਣਾ ਅਤੇ ਸੰਸਾਰ ਦੇ ਅੰਤ ਦੇ ਕੀ ਚਿੰਨ੍ਹ ਹੋਣਗੇ?”

4ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ: “ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖਾ ਨਾ ਦੇਵੇ।

5ਕਿਉਂਕਿ ਬਹੁਤ ਸਾਰੇ ਮੇਰੇ ਨਾਮ ਵਿੱਚ ਆਉਣਗੇ ਅਤੇ ਇਹ ਦਾਵਾ ਕਰਨਗੇ, ‘ਮੈਂ ਮਸੀਹ ਹਾਂ,’ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।

6ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂਂ ਅਫਵਾਹਾਂ ਸੁਣੋਗੇ, ਪਰ ਸਾਵਧਾਨ ਤੁਸੀਂ ਕਿਤੇ ਘਬਰਾ ਨਾ ਜਾਣਾ ਕਿਉਂ ਜੋ ਅਜਿਹੀਆਂ ਗੱਲਾਂ ਦਾ ਹੋਣਾ ਜ਼ਰੂਰੀ ਹੈ, ਪਰ ਅਜੇ ਅੰਤ ਨਹੀਂ।

7ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ ਅਤੇ ਥਾਂ-ਥਾਂ ਤੇ ਕਾਲ ਪੈਣਗੇ ਅਤੇ ਭੁਚਾਲ ਆਉਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.