4ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ: “ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖਾ ਨਾ ਦੇਵੇ।
5ਕਿਉਂਕਿ ਬਹੁਤ ਸਾਰੇ ਮੇਰੇ ਨਾਮ ਵਿੱਚ ਆਉਣਗੇ ਅਤੇ ਇਹ ਦਾਵਾ ਕਰਨਗੇ, ‘ਮੈਂ ਮਸੀਹ ਹਾਂ,’ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
6ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂਂ ਅਫਵਾਹਾਂ ਸੁਣੋਗੇ, ਪਰ ਸਾਵਧਾਨ ਤੁਸੀਂ ਕਿਤੇ ਘਬਰਾ ਨਾ ਜਾਣਾ ਕਿਉਂ ਜੋ ਅਜਿਹੀਆਂ ਗੱਲਾਂ ਦਾ ਹੋਣਾ ਜ਼ਰੂਰੀ ਹੈ, ਪਰ ਅਜੇ ਅੰਤ ਨਹੀਂ।
7ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ ਅਤੇ ਥਾਂ-ਥਾਂ ਤੇ ਕਾਲ ਪੈਣਗੇ ਅਤੇ ਭੁਚਾਲ ਆਉਣਗੇ।
8ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਵੇਗਾ।