7ਕੌਮ-ਕੌਮ ਦੇ ਵਿਰੁੱਧ ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ ਅਤੇ ਥਾਂ-ਥਾਂ ਤੇ ਕਾਲ ਪੈਣਗੇ ਅਤੇ ਭੁਚਾਲ ਆਉਣਗੇ।
8ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਵੇਗਾ।
9“ਫਿਰ ਤੁਹਾਨੂੰ ਸਤਾਇਆ ਜਾਵੇਗਾ ਅਤੇ ਤੁਹਾਨੂੰ ਮਾਰ ਦਿੱਤਾ ਜਾਵੇਗਾ ਅਤੇ ਮੇਰੇ ਨਾਮ ਦੇ ਕਾਰਨ ਸਾਰੇ ਲੋਕ ਤੁਹਾਡੇ ਨਾਲ ਨਫ਼ਰਤ ਕਰਨਗੇ।
10ਉਸ ਸਮੇਂ ਬਹੁਤ ਸਾਰੇ ਲੋਕ ਵਿਸ਼ਵਾਸ ਤੋਂ ਮੁੜ ਜਾਣਗੇ ਅਤੇ ਹਰ ਇੱਕ ਨਾਲ ਵਿਸ਼ਵਾਸਘਾਤ ਕਰਨਗੇ ਅਤੇ ਇੱਕ ਦੂਸਰੇ ਨਾਲ ਨਫ਼ਰਤ ਕਰਨਗੇ,
11ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।