ਮੱਤੀਯਾਹ 25

“ਤਦ ਜਿਸ ਨੂੰ ਇੱਕ ਥੈਲਾ ਸੋਨੇ ਦਾ ਮਿਲਿਆ ਸੀ ਆਇਆ ਅਤੇ ਕਿਹਾ, ‘ਸੁਆਮੀ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਕਠੋਰ ਆਦਮੀ ਹੋ, ਜਿੱਥੇ ਨਹੀਂ ਬੀਜਿਆ ਉੱਥੇ ਵੱਢਦੇ ਹੋ ਅਤੇ ਜਿੱਥੇ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦੇ ਹੋ।

Matthew 25:24 (UKJV) Then he which had received the one talent came and said, Lord, I knew you that you are an hard man, reaping where you have not sown, and gathering where you have not scattered:

22“ਉਹ ਸੇਵਕ ਜਿਸ ਨੂੰ ਦੋ ਥੈਲੇ ਸੋਨਾ ਦਿੱਤਾ ਸੀ ਆਇਆ ਅਤੇ ਕਿਹਾ ‘ਸੁਆਮੀ ਜੀ, ਤੁਸੀਂ ਮੈਨੂੰ ਦੋ ਥੈਲੇ ਸੋਨਾ ਦਿੱਤਾ ਸੀ; ਦੇਖੋ, ਮੈਂ ਉਸ ਤੋਂ ਦੋ ਹੋਰ ਕਮਾ ਲਏ ਹਨ।’

23“ਉਸਦੇ ਮਾਲਕ ਨੇ ਕਿਹਾ, ‘ਸ਼ਾਬਾਸ਼, ਚੰਗੇ ਅਤੇ ਵਫ਼ਾਦਾਰ ਸੇਵਕ! ਤੂੰ ਥੋੜ੍ਹੇ ਵਿੱਚ ਵੀ ਵਫ਼ਾਦਾਰ ਰਿਹਾ ਹੈ; ਮੈਂ ਤੈਨੂੰ ਬਹੁਤ ਸਾਰੇ ਉੱਤੇ ਅਧਿਕਾਰ ਦੇਵੇਗਾ। ਆ ਅਤੇ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’

24“ਤਦ ਜਿਸ ਨੂੰ ਇੱਕ ਥੈਲਾ ਸੋਨੇ ਦਾ ਮਿਲਿਆ ਸੀ ਆਇਆ ਅਤੇ ਕਿਹਾ, ‘ਸੁਆਮੀ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਕਠੋਰ ਆਦਮੀ ਹੋ, ਜਿੱਥੇ ਨਹੀਂ ਬੀਜਿਆ ਉੱਥੇ ਵੱਢਦੇ ਹੋ ਅਤੇ ਜਿੱਥੇ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦੇ ਹੋ।

25ਇਸ ਲਈ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਦਿੱਤੇ ਹੋਏ ਸੋਨੇ ਦੇ ਥੈਲੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਹੁਣ, ਜੋ ਤੁਸੀਂ ਮੈਨੂੰ ਦਿੱਤਾ ਸੀ ਉਹ ਲੈ ਲਵੋ।’

26“ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਅਤੇ ਆਲਸੀ ਨੌਕਰ!’ ਕੀ ਤੂੰ ਜਾਣਦਾ ਹੈ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦਾ ਹਾਂ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.