ਮੱਤੀਯਾਹ 25

“ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਅਤੇ ਆਲਸੀ ਨੌਕਰ!’ ਕੀ ਤੂੰ ਜਾਣਦਾ ਹੈ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦਾ ਹਾਂ?

Matthew 25:26 (UKJV) His lord answered and said unto him, You wicked and slothful servant, you knew that I reap where I sowed not, and gather where I have not scattered:

24“ਤਦ ਜਿਸ ਨੂੰ ਇੱਕ ਥੈਲਾ ਸੋਨੇ ਦਾ ਮਿਲਿਆ ਸੀ ਆਇਆ ਅਤੇ ਕਿਹਾ, ‘ਸੁਆਮੀ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਕਠੋਰ ਆਦਮੀ ਹੋ, ਜਿੱਥੇ ਨਹੀਂ ਬੀਜਿਆ ਉੱਥੇ ਵੱਢਦੇ ਹੋ ਅਤੇ ਜਿੱਥੇ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦੇ ਹੋ।

25ਇਸ ਲਈ ਮੈਂ ਡਰਿਆ ਅਤੇ ਜਾ ਕੇ ਤੁਹਾਡੇ ਦਿੱਤੇ ਹੋਏ ਸੋਨੇ ਦੇ ਥੈਲੇ ਨੂੰ ਧਰਤੀ ਵਿੱਚ ਲੁਕਾ ਦਿੱਤਾ। ਹੁਣ, ਜੋ ਤੁਸੀਂ ਮੈਨੂੰ ਦਿੱਤਾ ਸੀ ਉਹ ਲੈ ਲਵੋ।’

26“ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਅਤੇ ਆਲਸੀ ਨੌਕਰ!’ ਕੀ ਤੂੰ ਜਾਣਦਾ ਹੈ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦਾ ਹਾਂ?

27ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਪੈਸੇ ਸ਼ਾਹੂਕਾਰਾਂ ਨੂੰ ਦੇ ਦਿੰਦਾ ਤਾਂ ਜਦੋਂ ਮੈਂ ਵਾਪਸ ਆਉਂਦਾ ਤਾਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈ ਲੈਂਦਾ।

28“ ‘ਇਸ ਲਈ ਮਾਲਕ ਨੇ ਆਪਣੇ ਕਿਸੇ ਨੌਕਰ ਨੂੰ ਕਿਹਾ, ਉਹ ਸੋਨੇ ਵਾਲਾ ਥੈਲਾ ਉਸ ਕੋਲੋ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਥੈਲੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.