ਮੱਤੀਯਾਹ 25

“ ‘ਇਸ ਲਈ ਮਾਲਕ ਨੇ ਆਪਣੇ ਕਿਸੇ ਨੌਕਰ ਨੂੰ ਕਿਹਾ, ਉਹ ਸੋਨੇ ਵਾਲਾ ਥੈਲਾ ਉਸ ਕੋਲੋ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਥੈਲੇ ਹਨ।

Matthew 25:28 (UKJV) Take therefore the talent from him, and give it unto him which has ten talents.

26“ਉਸਦੇ ਮਾਲਕ ਨੇ ਉੱਤਰ ਦਿੱਤਾ, ‘ਹੇ ਦੁਸ਼ਟ ਅਤੇ ਆਲਸੀ ਨੌਕਰ!’ ਕੀ ਤੂੰ ਜਾਣਦਾ ਹੈ ਕਿ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਵੱਢਦਾ ਹਾਂ ਅਤੇ ਜਿੱਥੇ ਮੈਂ ਨਹੀਂ ਖਿਲਾਰਿਆ ਉੱਥੋਂ ਇਕੱਠਾ ਕਰਦਾ ਹਾਂ?

27ਇਸ ਲਈ ਤੈਨੂੰ ਚਾਹੀਦਾ ਸੀ ਜੋ ਮੇਰੇ ਪੈਸੇ ਸ਼ਾਹੂਕਾਰਾਂ ਨੂੰ ਦੇ ਦਿੰਦਾ ਤਾਂ ਜਦੋਂ ਮੈਂ ਵਾਪਸ ਆਉਂਦਾ ਤਾਂ ਆ ਕੇ ਆਪਣਾ ਮਾਲ ਵਿਆਜ ਸਮੇਤ ਲੈ ਲੈਂਦਾ।

28“ ‘ਇਸ ਲਈ ਮਾਲਕ ਨੇ ਆਪਣੇ ਕਿਸੇ ਨੌਕਰ ਨੂੰ ਕਿਹਾ, ਉਹ ਸੋਨੇ ਵਾਲਾ ਥੈਲਾ ਉਸ ਕੋਲੋ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਥੈਲੇ ਹਨ।

29ਕਿਉਂਕਿ ਜਿਸ ਕੋਲ ਕੁਝ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਕੋਲ ਨਹੀਂ ਹੈ ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।

30ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.