1“ਉਸ ਸਮੇਂ ਸਵਰਗ ਦਾ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ, ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆ।
2ਅਤੇ ਉਹਨਾਂ ਵਿੱਚੋਂ ਪੰਜ ਤਾਂ ਮੂਰਖ ਅਤੇ ਪੰਜ ਸਮਝਦਾਰ ਸਨ।
3ਜਿਹੜੀਆਂ ਮੂਰਖ ਕੁਆਰੀਆਂ ਸਨ ਉਹਨਾਂ ਨੇ ਆਪਣੀਆਂ ਮਸ਼ਾਲਾਂ ਤਾਂ ਲੈ ਲਈਆਂ ਪਰ ਤੇਲ ਆਪਣੇ ਨਾਲ ਨਾ ਲਿਆ।
4ਪਰ ਸਮਝਦਾਰ ਕੁਆਰੀਆਂ ਨੇ ਆਪਣੀਆਂ ਮਸ਼ਾਲਾਂ ਦੇ ਨਾਲ ਆਪਣੇ ਭਾਂਡਿਆਂ ਵਿੱਚ ਤੇਲ ਵੀ ਲਿਆ।
5ਅਤੇ ਜਦੋਂ ਲਾੜੇ ਦੇ ਆਉਣ ਵਿੱਚ ਦੇਰ ਹੋਈ ਤਾਂ ਉਹਨਾਂ ਨੂੰ ਨੀਂਦ ਆਉਣ ਲੱਗੀ ਅਤੇ ਉਹ ਸੌ ਗਈਆਂ।