28“ ‘ਇਸ ਲਈ ਮਾਲਕ ਨੇ ਆਪਣੇ ਕਿਸੇ ਨੌਕਰ ਨੂੰ ਕਿਹਾ, ਉਹ ਸੋਨੇ ਵਾਲਾ ਥੈਲਾ ਉਸ ਕੋਲੋ ਲੈ ਲਓ ਅਤੇ ਉਸ ਨੂੰ ਦੇ ਦਿਓ ਜਿਸ ਦੇ ਕੋਲ ਦਸ ਥੈਲੇ ਹਨ।
29ਕਿਉਂਕਿ ਜਿਸ ਕੋਲ ਕੁਝ ਹੈ ਉਸ ਨੂੰ ਹੋਰ ਵੀ ਦਿੱਤਾ ਜਾਵੇਗਾ ਤਾਂ ਕਿ ਉਸਦੇ ਕੋਲ ਬਹੁਤ ਜ਼ਿਆਦਾ ਹੋਵੇ। ਪਰ ਜਿਸ ਕੋਲ ਨਹੀਂ ਹੈ ਉਸ ਕੋਲੋ ਜੋ ਕੁਝ ਵੀ ਹੈ ਵਾਪਸ ਲੈ ਲਿਆ ਜਾਵੇਗਾ।
30ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।’
31“ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਅਤੇ ਸਾਰੇ ਸਵਰਗਦੂਤਾਂ ਨਾਲ ਆਵੇਗਾ, ਤਦ ਉਹ ਆਪਣੀ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ।
32ਅਤੇ ਸਭ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਨੂੰ ਇੱਕ ਦੂਸਰੇ ਤੋਂ ਅਲੱਗ ਕਰੇਂਗਾ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆ ਤੋਂ ਅਲੱਗ ਕਰਦਾ ਹੈ।