ਮੱਤੀਯਾਹ 25

ਅਤੇ ਸਭ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਨੂੰ ਇੱਕ ਦੂਸਰੇ ਤੋਂ ਅਲੱਗ ਕਰੇਂਗਾ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆ ਤੋਂ ਅਲੱਗ ਕਰਦਾ ਹੈ।

Matthew 25:32 (UKJV) And before him shall be gathered all nations: and he shall separate them one from another, as a shepherd divides his sheep from the goats:

30ਇਸ ਨਿਕੰਮੇ ਨੌਕਰ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ, ਉੱਥੇ ਰੋਣਾ ਅਤੇ ਕਚੀਚੀਆਂ ਦਾ ਵੱਟਣਾ ਹੋਵੇਗਾ।’

31“ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਅਤੇ ਸਾਰੇ ਸਵਰਗਦੂਤਾਂ ਨਾਲ ਆਵੇਗਾ, ਤਦ ਉਹ ਆਪਣੀ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ।

32ਅਤੇ ਸਭ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਨੂੰ ਇੱਕ ਦੂਸਰੇ ਤੋਂ ਅਲੱਗ ਕਰੇਂਗਾ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆ ਤੋਂ ਅਲੱਗ ਕਰਦਾ ਹੈ।

33ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆ ਨੂੰ ਖੱਬੇ ਪਾਸੇ ਰੱਖੇਗਾ।

34“ਤਦ ਰਾਜਾ ਉਹਨਾਂ ਨੂੰ ਜਿਹੜੇ ਸੱਜੇ ਪਾਸੇ ਹੋਣਗੇ ਵੇਖ ਕੇ ਆਖੇਗਾ, ‘ਆਓ, ਮੇਰੇ ਪਿਤਾ ਦੇ ਮੁਬਾਰਕ ਲੋਕੋ; ਜਿਹੜਾ ਰਾਜ ਜਗਤ ਦੇ ਸ਼ੁਰੂਆਤ ਤੋਂ ਤੁਹਾਡੇ ਲਈ ਤਿਆਰ ਕੀਤਾ ਗਿਆ ਹੈ ਉਸਦੇ ਵਾਰਸ ਹੋਵੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.