ਮੱਤੀਯਾਹ 25

“ਤਦ ਰਾਜਾ ਉਹਨਾਂ ਨੂੰ ਜਿਹੜੇ ਸੱਜੇ ਪਾਸੇ ਹੋਣਗੇ ਵੇਖ ਕੇ ਆਖੇਗਾ, ‘ਆਓ, ਮੇਰੇ ਪਿਤਾ ਦੇ ਮੁਬਾਰਕ ਲੋਕੋ; ਜਿਹੜਾ ਰਾਜ ਜਗਤ ਦੇ ਸ਼ੁਰੂਆਤ ਤੋਂ ਤੁਹਾਡੇ ਲਈ ਤਿਆਰ ਕੀਤਾ ਗਿਆ ਹੈ ਉਸਦੇ ਵਾਰਸ ਹੋਵੋ।

Matthew 25:34 (UKJV) Then shall the King say unto them on his right hand, Come, all of you blessed of my Father, inherit the kingdom prepared for you from the foundation of the world:

32ਅਤੇ ਸਭ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਨੂੰ ਇੱਕ ਦੂਸਰੇ ਤੋਂ ਅਲੱਗ ਕਰੇਂਗਾ ਜਿਸ ਤਰ੍ਹਾਂ ਅਯਾਲੀ ਭੇਡਾਂ ਨੂੰ ਬੱਕਰੀਆ ਤੋਂ ਅਲੱਗ ਕਰਦਾ ਹੈ।

33ਉਹ ਭੇਡਾਂ ਨੂੰ ਆਪਣੇ ਸੱਜੇ ਪਾਸੇ ਅਤੇ ਬੱਕਰੀਆ ਨੂੰ ਖੱਬੇ ਪਾਸੇ ਰੱਖੇਗਾ।

34“ਤਦ ਰਾਜਾ ਉਹਨਾਂ ਨੂੰ ਜਿਹੜੇ ਸੱਜੇ ਪਾਸੇ ਹੋਣਗੇ ਵੇਖ ਕੇ ਆਖੇਗਾ, ‘ਆਓ, ਮੇਰੇ ਪਿਤਾ ਦੇ ਮੁਬਾਰਕ ਲੋਕੋ; ਜਿਹੜਾ ਰਾਜ ਜਗਤ ਦੇ ਸ਼ੁਰੂਆਤ ਤੋਂ ਤੁਹਾਡੇ ਲਈ ਤਿਆਰ ਕੀਤਾ ਗਿਆ ਹੈ ਉਸਦੇ ਵਾਰਸ ਹੋਵੋ।

35ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ। ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਪਾਣੀ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਦਿੱਤੀ

36ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਅਤੇ ਤੁਸੀਂ ਮੈਨੂੰ ਕੱਪੜੇ ਦਿੱਤੇ, ਮੈਂ ਬਿਮਾਰ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੈਨੂੰ ਮਿਲਣ ਲਈ ਆਏ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.