34“ਤਦ ਰਾਜਾ ਉਹਨਾਂ ਨੂੰ ਜਿਹੜੇ ਸੱਜੇ ਪਾਸੇ ਹੋਣਗੇ ਵੇਖ ਕੇ ਆਖੇਗਾ, ‘ਆਓ, ਮੇਰੇ ਪਿਤਾ ਦੇ ਮੁਬਾਰਕ ਲੋਕੋ; ਜਿਹੜਾ ਰਾਜ ਜਗਤ ਦੇ ਸ਼ੁਰੂਆਤ ਤੋਂ ਤੁਹਾਡੇ ਲਈ ਤਿਆਰ ਕੀਤਾ ਗਿਆ ਹੈ ਉਸਦੇ ਵਾਰਸ ਹੋਵੋ।
35ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ। ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਪਾਣੀ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਦਿੱਤੀ
36ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਅਤੇ ਤੁਸੀਂ ਮੈਨੂੰ ਕੱਪੜੇ ਦਿੱਤੇ, ਮੈਂ ਬਿਮਾਰ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੈਨੂੰ ਮਿਲਣ ਲਈ ਆਏ।’
37“ਤਦ ਧਰਮੀ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ ਜੀ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਖੁਆਇਆ, ਜਾਂ ਤਿਹਾਇਆ ਵੇਖਿਆ ਅਤੇ ਪੀਣ ਨੂੰ ਪਾਣੀ ਦਿੱਤਾ?
38ਕਦੋਂ ਅਸੀਂ ਤੁਹਾਨੂੰ ਪਰਦੇਸੀ ਵੇਖਿਆ ਤੇ ਆਪਣੇ ਘਰ ਬੁਲਾਇਆ, ਜਾਂ ਕੱਪੜਿਆ ਦੀ ਜ਼ਰੂਰਤ ਸੀ ਤੇ ਕੱਪੜੇ ਦਿੱਤੇ?