ਮੱਤੀਯਾਹ 25

“ਤਦ ਧਰਮੀ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ ਜੀ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਖੁਆਇਆ, ਜਾਂ ਤਿਹਾਇਆ ਵੇਖਿਆ ਅਤੇ ਪੀਣ ਨੂੰ ਪਾਣੀ ਦਿੱਤਾ?

Matthew 25:37 (UKJV) Then shall the righteous answer him, saying, Lord, when saw we you an hungered, and fed you? or thirsty, and gave you drink?

35ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ। ਮੈਂ ਪਿਆਸਾ ਸੀ ਅਤੇ ਤੁਸੀਂ ਮੈਨੂੰ ਪਾਣੀ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਦਿੱਤੀ

36ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਅਤੇ ਤੁਸੀਂ ਮੈਨੂੰ ਕੱਪੜੇ ਦਿੱਤੇ, ਮੈਂ ਬਿਮਾਰ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੈਨੂੰ ਮਿਲਣ ਲਈ ਆਏ।’

37“ਤਦ ਧਰਮੀ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ ਜੀ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਖੁਆਇਆ, ਜਾਂ ਤਿਹਾਇਆ ਵੇਖਿਆ ਅਤੇ ਪੀਣ ਨੂੰ ਪਾਣੀ ਦਿੱਤਾ?

38ਕਦੋਂ ਅਸੀਂ ਤੁਹਾਨੂੰ ਪਰਦੇਸੀ ਵੇਖਿਆ ਤੇ ਆਪਣੇ ਘਰ ਬੁਲਾਇਆ, ਜਾਂ ਕੱਪੜਿਆ ਦੀ ਜ਼ਰੂਰਤ ਸੀ ਤੇ ਕੱਪੜੇ ਦਿੱਤੇ?

39ਅਤੇ ਕਦੋਂ ਅਸੀਂ ਤੁਹਾਨੂੰ ਬਿਮਾਰ ਅਤੇ ਕੈਦ ਵਿੱਚ ਵੇਖਿਆ ਅਤੇ ਤੁਹਾਡੇ ਕੋਲ ਆਏ?’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.