36ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਅਤੇ ਤੁਸੀਂ ਮੈਨੂੰ ਕੱਪੜੇ ਦਿੱਤੇ, ਮੈਂ ਬਿਮਾਰ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਤਾਂ ਤੁਸੀਂ ਮੈਨੂੰ ਮਿਲਣ ਲਈ ਆਏ।’
37“ਤਦ ਧਰਮੀ ਉਸ ਨੂੰ ਉੱਤਰ ਦੇਣਗੇ, ‘ਪ੍ਰਭੂ ਜੀ, ਅਸੀਂ ਕਦੋਂ ਤੁਹਾਨੂੰ ਭੁੱਖਾ ਵੇਖਿਆ ਅਤੇ ਖੁਆਇਆ, ਜਾਂ ਤਿਹਾਇਆ ਵੇਖਿਆ ਅਤੇ ਪੀਣ ਨੂੰ ਪਾਣੀ ਦਿੱਤਾ?
38ਕਦੋਂ ਅਸੀਂ ਤੁਹਾਨੂੰ ਪਰਦੇਸੀ ਵੇਖਿਆ ਤੇ ਆਪਣੇ ਘਰ ਬੁਲਾਇਆ, ਜਾਂ ਕੱਪੜਿਆ ਦੀ ਜ਼ਰੂਰਤ ਸੀ ਤੇ ਕੱਪੜੇ ਦਿੱਤੇ?
39ਅਤੇ ਕਦੋਂ ਅਸੀਂ ਤੁਹਾਨੂੰ ਬਿਮਾਰ ਅਤੇ ਕੈਦ ਵਿੱਚ ਵੇਖਿਆ ਅਤੇ ਤੁਹਾਡੇ ਕੋਲ ਆਏ?’
40“ਰਾਜਾ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਸੀਂ ਮੇਰੇ ਇਹਨਾਂ ਸਭਨਾਂ ਭੈਣ-ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਤੁਸੀਂ ਮੇਰੇ ਨਾਲ ਕੀਤਾ।’