39ਅਤੇ ਕਦੋਂ ਅਸੀਂ ਤੁਹਾਨੂੰ ਬਿਮਾਰ ਅਤੇ ਕੈਦ ਵਿੱਚ ਵੇਖਿਆ ਅਤੇ ਤੁਹਾਡੇ ਕੋਲ ਆਏ?’
40“ਰਾਜਾ ਉਹਨਾਂ ਨੂੰ ਉੱਤਰ ਦੇਵੇਗਾ, ‘ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਜੇ ਤੁਸੀਂ ਮੇਰੇ ਇਹਨਾਂ ਸਭਨਾਂ ਭੈਣ-ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਤੁਸੀਂ ਮੇਰੇ ਨਾਲ ਕੀਤਾ।’
41“ਤਦ ਜਿਹੜੇ ਖੱਬੇ ਪਾਸੇ ਹੋਣਗੇ ਉਹਨਾਂ ਨੂੰ ਵੀ ਕਹੇਗਾ, ‘ਹੇ ਸਰਾਪੇ ਹੋਇਓ, ਮੇਰੇ ਕੋਲੋਂ ਦੂਰ ਚੱਲੇ ਜਾਓ, ਉਸ ਸਦੀਪਕ ਅੱਗ ਵਿੱਚ ਜਿਹੜੀ ਦੁਸ਼ਟ ਅਤੇ ਉਸਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।
42ਕਿਉਂਕਿ ਮੈਂ ਭੁੱਖਾ ਸੀ ਤੇ ਤੁਸੀਂ ਮੈਨੂੰ ਨਾ ਖੁਆਇਆ, ਮੈਂ ਪਿਆਸਾ ਸੀ ਤੇ ਤੁਸੀਂ ਮੈਨੂੰ ਪੀਣ ਨੂੰ ਕੁਝ ਨਾ ਦਿੱਤਾ।
43ਮੈਂ ਪਰਦੇਸੀ ਸੀ ਤੇ ਤੁਸੀਂ ਮੈਨੂੰ ਆਪਣੇ ਘਰ ਵਿੱਚ ਜਗ੍ਹਾ ਨਾ ਦਿੱਤੀ, ਮੈਨੂੰ ਕੱਪੜਿਆ ਦੀ ਜ਼ਰੂਰਤ ਸੀ ਪਰ ਤੁਸੀਂ ਮੈਨੂੰ ਨਾ ਦਿੱਤੇ, ਮੈਂ ਬਿਮਾਰ ਅਤੇ ਕੈਦ ਵਿੱਚ ਸੀ ਪਰ ਤੁਸੀਂ ਮੈਨੂੰ ਮਿਲਣ ਨੂੰ ਨਾ ਆਏ।’