7“ਤਦ ਉਹਨਾਂ ਸਾਰੀਆਂ ਕੁਆਰੀਆਂ ਨੇ ਉੱਠ ਕੇ ਆਪਣੀਆਂ ਮਸ਼ਾਲਾਂ ਤਿਆਰ ਕੀਤੀਆਂ।
8ਅਤੇ ਮੂਰਖਾਂ ਨੇ ਸਮਝਦਾਰਾਂ ਨੂੰ ਕਿਹਾ, ‘ਆਪਣੇ ਤੇਲ ਵਿੱਚੋਂ ਥੋੜਾ ਸਾਨੂੰ ਦਿਓ; ਕਿਉਂ ਜੋ ਸਾਡੀਆਂ ਮਸ਼ਾਲਾਂ ਬੁਝਦੀਆਂ ਜਾਂਦੀਆਂ ਹਨ।’
9“ਪਰ ਸਮਝਦਾਰਾਂ ਨੇ ਉੱਤਰ ਦਿੱਤਾ, ‘ਨਹੀਂ, ਸਾਡੇ ਅਤੇ ਤੁਹਾਡੇ ਦੋਹਾਂ ਲਈ ਥੁੜ ਨਾ ਜਾਏ। ਇਸ ਲਈ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਖਰੀਦ ਲਿਆਓ।’
10“ਪਰ ਜਦੋਂ ਉਹ ਤੇਲ ਖਰੀਦਣ ਗਈਆਂ, ਤਾਂ ਲਾੜਾ ਆ ਪਹੁੰਚਿਆ ਅਤੇ ਜਿਹੜੀਆਂ ਕੁਆਰੀਆਂ ਤਿਆਰ ਸਨ ਉਹ ਲਾੜੇ ਨਾਲ ਵਿਆਹ ਦੀ ਦਾਵਤ ਵਿੱਚ ਚੱਲੀਆਂ ਗਈਆਂ ਅਤੇ ਦਰਵਾਜ਼ਾ ਬੰਦ ਕਰ ਦਿੱਤਾ ਗਿਆ।
11“ਬਾਅਦ ਵਿੱਚ ਦੂਸਰੀਆਂ ਕੁਆਰੀਆਂ ਵੀ ਆ ਗਈਆਂ ਅਤੇ ਬੋਲੀਆਂ, ‘ਹੇ ਮਹਾਰਾਜ, ਹੇ ਮਹਾਰਾਜ, ਸਾਡੇ ਲਈ ਦਰਵਾਜ਼ਾ ਖੋਲ੍ਹੋ!’