9ਇਹ ਅਤਰ ਜ਼ਿਆਦਾ ਮੁੱਲ ਦਾ ਵੇਚਿਆ ਜਾ ਸਕਦਾ ਸੀ ਅਤੇ ਪੈਸੇ ਗਰੀਬਾਂ ਨੂੰ ਦਿੱਤੇ ਜਾਂਦੇ।”
10ਇਸ ਬਾਰੇ ਜਾਣਦੇ ਹੋਏ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਔਰਤ ਨੂੰ ਕਿਉਂ ਪਰੇਸ਼ਾਨ ਕਰ ਰਹੇ ਹੋ? ਉਸਨੇ ਮੇਰੇ ਲਈ ਇੱਕ ਚੰਗਾ ਕੰਮ ਕੀਤਾ ਹੈ।
11ਗਰੀਬ ਤਾਂ ਤੁਹਾਡੇ ਨਾਲ ਹਮੇਸ਼ਾ ਰਹਿਣਗੇ, ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਰਹਾਂਗਾ।
12ਜਦੋਂ ਉਸਨੇ ਇਹ ਅਤਰ ਮੇਰੇ ਸਰੀਰ ਉੱਤੇ ਡੋਲ੍ਹਿਆ, ਮੇਰੇ ਦਫ਼ਨਾਉਣ ਦੀ ਤਿਆਰੀ ਲਈ ਕੀਤਾ ਹੈ।
13ਮੈਂ ਤੁਹਾਨੂੰ ਸੱਚ ਆਖਦਾ ਹਾਂ, ਸਾਰੇ ਸੰਸਾਰ ਵਿੱਚ ਜਿੱਥੇ ਵੀ ਇਸ ਖੁਸ਼ਖ਼ਬਰੀ ਦਾ ਪ੍ਰਚਾਰ ਹੋਵੇਗਾ, ਉੱਥੇ ਉਸ ਦੀ ਯਾਦਗਾਰੀ ਲਈ ਜੋ ਉਸਨੇ ਕੀਤਾ ਹੈ, ਉਹ ਵੀ ਆਖਿਆ ਜਾਵੇਗਾ।”