15ਅਤੇ ਪੁੱਛਿਆ, “ਜੇ ਮੈਂ ਯਿਸ਼ੂ ਨੂੰ ਤਹਾਡੇ ਹੱਥ ਫੜਵਾ ਦਿਆਂ ਤਾਂ ਤੁਸੀਂ ਮੈਨੂੰ ਕੀ ਦਿਓਗੇ?” ਤਦ ਉਹਨਾਂ ਨੇ ਉਸਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।
16ਅਤੇ ਉਸ ਸਮੇਂ ਤੋਂ ਯਹੂਦਾਹ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
17ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ, ਚੇਲਿਆਂ ਨੇ ਯਿਸ਼ੂ ਕੋਲ ਆ ਕੇ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਤੁਹਾਡੇ ਖਾਣ ਲਈ ਪਸਾਹ ਤਿਆਰ ਕਰੀਏ?”
18ਯਿਸ਼ੂ ਨੇ ਜਵਾਬ ਦਿੱਤਾ, “ਸ਼ਹਿਰ ਵਿੱਚ ਕਿਸੇ ਆਦਮੀ ਕੋਲ ਜਾਓ ਅਤੇ ਉਸਨੂੰ ਆਖੋ, ‘ਗੁਰੂ ਆਖਦਾ ਹੈ: ਮੇਰਾ ਨਿਰਧਾਰਤ ਸਮਾਂ ਨੇੜੇ ਹੈ। ਮੈਂ ਆਪਣੇ ਚੇਲਿਆਂ ਨਾਲ ਤੇਰੇ ਘਰ ਪਸਾਹ ਦਾ ਤਿਉਹਾਰ ਮਨਾਵਾਂਗਾ।’ ”
19ਚੇਲਿਆਂ ਨੇ ਉਸੇ ਤਰ੍ਹਾਂ ਕੀਤਾ ਅਤੇ ਪਸਾਹ ਦਾ ਤਿਉਹਾਰ ਤਿਆਰ ਕੀਤਾ ਜਿਸ ਤਰ੍ਹਾਂ ਯਿਸ਼ੂ ਨੇ ਉਹਨਾਂ ਨੂੰ ਹੁਕਮ ਦਿੱਤਾ ਸੀ।