20ਜਦੋਂ ਸ਼ਾਮ ਹੋਈ, ਯਿਸ਼ੂ ਉਹਨਾਂ ਬਾਰ੍ਹਾਂ ਚੇਲਿਆਂ ਨਾਲ ਬੈਠਾ ਖਾਂਦਾ ਸੀ।
21ਅਤੇ ਜਦੋਂ ਉਹ ਖਾ ਰਹੇ ਸਨ, ਉਸ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।”
22ਤਾਂ ਉਹ ਬਹੁਤ ਉਦਾਸ ਹੋਏ ਅਤੇ ਉਸਨੂੰ ਪੁੱਛਣ ਲੱਗੇ, “ਪ੍ਰਭੂ ਜੀ, ਉਹ ਮੈਂ ਤਾਂ ਨਹੀਂ?”
23ਯਿਸ਼ੂ ਨੇ ਉੱਤਰ ਦਿੱਤਾ, “ਜਿਸਨੇ ਮੇਰੇ ਨਾਲ ਕਟੋਰੇ ਵਿੱਚ ਹੱਥ ਪਾਇਆ ਹੈ, ਉਹੀ ਮੈਨੂੰ ਫੜਵਾਏਗਾ।
24ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਵੇਗਾ, ਜਿਵੇਂ ਉਸ ਦੇ ਬਾਰੇ ਲਿਖਿਆ ਹੈ। ਪਰ ਹਾਏ ਉਸ ਮਨੁੱਖ ਉੱਤੇ ਜਿਸ ਦੇ ਰਾਹੀ ਮਨੁੱਖ ਦਾ ਪੁੱਤਰ ਫੜਵਾਇਆ ਜਾਂਦਾ ਹੈ! ਇਹ ਉਸ ਲਈ ਚੰਗਾ ਹੁੰਦਾ ਜੇ ਉਹ ਨਾ ਜੰਮਦਾ।”