27ਫਿਰ ਯਿਸ਼ੂ ਨੇ ਇੱਕ ਪਿਆਲਾ ਵੀ ਲਿਆ ਅਤੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਚੇਲਿਆਂ ਨੂੰ ਦੇ ਕੇ ਆਖਿਆ, “ਤੁਸੀਂ ਸਾਰੇ, ਇਸ ਵਿੱਚੋਂ ਪੀਓ।
28ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਬਹੁਤਿਆਂ ਦੇ ਪਾਪਾਂ ਦੀ ਮਾਫ਼ੀ ਲਈ ਵਹਾਇਆ ਜਾਂਦਾ ਹੈ।
29ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਇਸ ਤੋਂ ਬਾਅਦ ਇਸ ਦਾਖ ਦੇ ਰਸ ਨੂੰ ਕਦੇ ਨਹੀਂ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ।”
30ਫਿਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਵੱਲ ਨੂੰ ਚਲੇ ਗਏ।
31ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਅੱਜ ਰਾਤ ਤੁਸੀਂ ਸਾਰੇ ਮੇਰੇ ਕਾਰਨ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ ‘ਮੈਂ ਚਰਵਾਹੇ ਨੂੰ ਮਾਰਾਂਗਾ,’ ਅਤੇ ਇੱਜੜ ਦੀਆਂਂ ਭੇਡਾਂ ਖਿੱਲਰ ਜਾਣਗੀਆਂ।