ਮੱਤੀਯਾਹ 26

ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾਸ ਨਾਮ ਦੇ ਮਹਾਂ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ,

Matthew 26:3 (UKJV) Then assembled together the chief priests, and the scribes, and the elders of the people, unto the palace of the high priest, who was called Caiaphas,

1ਜਦੋਂ ਯਿਸ਼ੂ ਇਹ ਸਾਰੀਆਂ ਗੱਲਾਂ ਕਰ ਹਟੇ, ਉਹਨਾਂ ਨੇ ਆਪਣੇ ਚੇਲਿਆਂ ਨੂੰ ਆਖਿਆ,

2“ਜਿਵੇਂ ਤੁਸੀਂ ਜਾਣਦੇ ਹੋ, ਪਸਾਹ ਦਾ ਤਿਉਹਾਰ ਦੋ ਦਿਨਾਂ ਦੇ ਬਾਅਦ ਹੈ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।”

3ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾਸ ਨਾਮ ਦੇ ਮਹਾਂ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ,

4ਅਤੇ ਉਹਨਾਂ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਅਤੇ ਉਹ ਨੂੰ ਮਾਰ ਦੇਣ ਦੀ ਯੋਜਨਾ ਬਣਾਈ।

5ਪਰ ਉਹਨਾਂ ਨੇ ਇੱਕ ਦੂਸਰੇ ਨੂੰ ਕਿਹਾ, “ਤਿਉਹਾਰ ਦੇ ਦਿਨ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਲੋਕਾਂ ਵਿੱਚ ਹੰਗਾਮਾ ਹੋ ਜਾਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.