ਮੱਤੀਯਾਹ 26

ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੁਹਾਡਾ ਇਨਕਾਰ ਕਦੀ ਨਹੀਂ ਕਰਾਂਗਾ।” ਅਤੇ ਬਾਕੀ ਦੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।

Matthew 26:35 (UKJV) Peter said unto him, Though I should die with you, yet will I not deny you. Likewise also said all the disciples.

33ਤਦ ਪਤਰਸ ਨੇ ਉੱਤਰ ਦਿੱਤਾ, “ਭਾਵੇਂ ਤੁਹਾਡੇ ਕਾਰਨ ਸਾਰੇ ਠੋਕਰ ਖਾਣ, ਪਰ ਮੈਂ ਕਦੇ ਠੋਕਰ ਨਾ ਖਾਵਾਂਗਾ।”

34ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਸੱਚ ਆਖਦਾ, ਅੱਜ ਰਾਤ ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰ ਤੂੰ ਮੇਰਾ ਇਨਕਾਰ ਕਰੇਂਗਾ।”

35ਪਰ ਪਤਰਸ ਨੇ ਆਖਿਆ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੁਹਾਡਾ ਇਨਕਾਰ ਕਦੀ ਨਹੀਂ ਕਰਾਂਗਾ।” ਅਤੇ ਬਾਕੀ ਦੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।

36ਤਦ ਯਿਸ਼ੂ ਆਪਣੇ ਚੇਲਿਆਂ ਨਾਲ ਗਥਸਮਨੀ ਨਾਮ ਦੇ ਇੱਕ ਜਗ੍ਹਾ ਵਿੱਚ ਗਏ। ਅਤੇ ਆਪਣੇ ਚੇਲਿਆਂ ਨੂੰ ਆਖਿਆ, “ਤੁਸੀਂ ਇੱਥੇ ਬੈਠੋ, ਜਦੋਂ ਤੱਕ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਦਾ ਹਾਂ।”

37ਤਦ ਉਹ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.