2“ਜਿਵੇਂ ਤੁਸੀਂ ਜਾਣਦੇ ਹੋ, ਪਸਾਹ ਦਾ ਤਿਉਹਾਰ ਦੋ ਦਿਨਾਂ ਦੇ ਬਾਅਦ ਹੈ ਅਤੇ ਮਨੁੱਖ ਦਾ ਪੁੱਤਰ ਸਲੀਬ ਦਿੱਤੇ ਜਾਣ ਲਈ ਫੜਵਾਇਆ ਜਾਵੇਗਾ।”
3ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾਸ ਨਾਮ ਦੇ ਮਹਾਂ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ,
4ਅਤੇ ਉਹਨਾਂ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਅਤੇ ਉਹ ਨੂੰ ਮਾਰ ਦੇਣ ਦੀ ਯੋਜਨਾ ਬਣਾਈ।
5ਪਰ ਉਹਨਾਂ ਨੇ ਇੱਕ ਦੂਸਰੇ ਨੂੰ ਕਿਹਾ, “ਤਿਉਹਾਰ ਦੇ ਦਿਨ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਲੋਕਾਂ ਵਿੱਚ ਹੰਗਾਮਾ ਹੋ ਜਾਵੇ।”
6ਜਦੋਂ ਯਿਸ਼ੂ ਬੈਥਨੀਆ ਵਿੱਚ ਸ਼ਿਮਓਨ ਕੋੜ੍ਹੀ ਦੇ ਘਰ ਗਏ।