40ਤਦ ਯਿਸ਼ੂ ਆਪਣੇ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਸੁੱਤਿਆ ਹੋਇਆ ਵੇਖਿਆ। ਅਤੇ ਪਤਰਸ ਨੂੰ ਪੁੱਛਿਆ, “ਕੀ ਤੁਸੀਂ ਮਨੁੱਖ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
41ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।”
42ਉਹ ਫਿਰ ਦੂਸਰੀ ਵਾਰ ਗਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇ ਮੇਰੇ ਪੀਣ ਬਿਨ੍ਹਾਂ ਇਹ ਪਿਆਲਾ ਟਲ ਨਹੀਂ ਸਕਦਾ, ਤਾਂ ਤੁਹਾਡੀ ਮਰਜ਼ੀ ਪੂਰੀ ਹੋਵੇ।”
43ਅਤੇ ਜਦੋਂ ਉਹ ਵਾਪਸ ਆਏ, ਤਾਂ ਫਿਰ ਉਹਨਾਂ ਨੂੰ ਸੁੱਤੇ ਹੋਏ ਵੇਖਿਆ, ਕਿਉਂਕਿ ਉਹਨਾਂ ਦੀਆਂ ਅੱਖਾਂ ਨੀਂਦ ਨਾਲ ਭਰੀਆ ਹੋਈਆ ਸਨ।
44ਅਤੇ ਉਹ ਉਹਨਾਂ ਨੂੰ ਛੱਡ ਕੇ ਚਲੇ ਗਏ ਅਤੇ ਉਹੀ ਗੱਲ ਕਹਿ ਕੇ ਤੀਸਰੀ ਵਾਰ ਪ੍ਰਾਰਥਨਾ ਕੀਤੀ।