42ਉਹ ਫਿਰ ਦੂਸਰੀ ਵਾਰ ਗਿਆ ਅਤੇ ਪ੍ਰਾਰਥਨਾ ਕੀਤੀ, “ਹੇ ਮੇਰੇ ਪਿਤਾ, ਜੇ ਮੇਰੇ ਪੀਣ ਬਿਨ੍ਹਾਂ ਇਹ ਪਿਆਲਾ ਟਲ ਨਹੀਂ ਸਕਦਾ, ਤਾਂ ਤੁਹਾਡੀ ਮਰਜ਼ੀ ਪੂਰੀ ਹੋਵੇ।”
43ਅਤੇ ਜਦੋਂ ਉਹ ਵਾਪਸ ਆਏ, ਤਾਂ ਫਿਰ ਉਹਨਾਂ ਨੂੰ ਸੁੱਤੇ ਹੋਏ ਵੇਖਿਆ, ਕਿਉਂਕਿ ਉਹਨਾਂ ਦੀਆਂ ਅੱਖਾਂ ਨੀਂਦ ਨਾਲ ਭਰੀਆ ਹੋਈਆ ਸਨ।
44ਅਤੇ ਉਹ ਉਹਨਾਂ ਨੂੰ ਛੱਡ ਕੇ ਚਲੇ ਗਏ ਅਤੇ ਉਹੀ ਗੱਲ ਕਹਿ ਕੇ ਤੀਸਰੀ ਵਾਰ ਪ੍ਰਾਰਥਨਾ ਕੀਤੀ।
45ਤਦ ਉਹ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਅਜੇ ਤੱਕ ਸੁੱਤੇ ਅਤੇ ਆਰਾਮ ਕਰ ਰਹੇ ਹੋ? ਵੇਖੋ, ਉਹ ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
46ਉੱਠੋ! ਆਉ ਚੱਲੀਏ! ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।”