ਮੱਤੀਯਾਹ 26

ਜਦੋਂ ਯਿਸ਼ੂ ਬੋਲ ਹੀ ਰਿਹਾ ਸੀ ਤਾਂ ਯਹੂਦਾਹ ਆ ਪਹੁੰਚਿਆ ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ। ਉਸਦੇ ਨਾਲ ਇੱਕ ਬੜੀ ਵੱਡੀ ਭੀੜ ਸੀ, ਜਿਹਨਾਂ ਨੇ ਤਲਵਾਰਾਂ ਅਤੇ ਡਾਂਗਾ ਨਾਲ ਫੜੀਆਂ ਹੋਈਆਂ ਸਨ, ਇਹ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾ ਦੁਆਰਾ ਭੇਜੇ ਗਏ ਸਨ।

Matthew 26:47 (UKJV) And while he yet spoke, lo, Judas, one of the twelve, came, and with him a great multitude with swords and staves, from the chief priests and elders of the people.

45ਤਦ ਉਹ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਅਜੇ ਤੱਕ ਸੁੱਤੇ ਅਤੇ ਆਰਾਮ ਕਰ ਰਹੇ ਹੋ? ਵੇਖੋ, ਉਹ ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।

46ਉੱਠੋ! ਆਉ ਚੱਲੀਏ! ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ।”

47ਜਦੋਂ ਯਿਸ਼ੂ ਬੋਲ ਹੀ ਰਿਹਾ ਸੀ ਤਾਂ ਯਹੂਦਾਹ ਆ ਪਹੁੰਚਿਆ ਜੋ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ ਸੀ। ਉਸਦੇ ਨਾਲ ਇੱਕ ਬੜੀ ਵੱਡੀ ਭੀੜ ਸੀ, ਜਿਹਨਾਂ ਨੇ ਤਲਵਾਰਾਂ ਅਤੇ ਡਾਂਗਾ ਨਾਲ ਫੜੀਆਂ ਹੋਈਆਂ ਸਨ, ਇਹ ਸਾਰੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾ ਦੁਆਰਾ ਭੇਜੇ ਗਏ ਸਨ।

48ਉਸਦੇ ਫੜਵਾਉਣ ਵਾਲੇ ਨੇ ਉਹਨਾਂ ਨੂੰ ਸੰਕੇਤ ਦਿੱਤਾ ਸੀ: “ਕਿ ਜਿਸ ਆਦਮੀ ਨੂੰ ਮੈਂ ਚੁੰਮਾਂ; ਉਸ ਨੂੰ ਫੜ੍ਹ ਲੈਣਾ।”

49ਅਤੇ ਉਹ ਉਸੇ ਵਕਤ ਯਿਸ਼ੂ ਕੋਲ ਗਿਆ ਅਤੇ ਯਹੂਦਾਹ ਨੇ ਕਿਹਾ, “ਗੁਰੂ ਜੀ ਨਮਸਕਾਰ!” ਅਤੇ ਉਸਨੂੰ ਚੁੰਮਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.