ਮੱਤੀਯਾਹ 26

ਪਰ ਉਹਨਾਂ ਨੇ ਇੱਕ ਦੂਸਰੇ ਨੂੰ ਕਿਹਾ, “ਤਿਉਹਾਰ ਦੇ ਦਿਨ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਲੋਕਾਂ ਵਿੱਚ ਹੰਗਾਮਾ ਹੋ ਜਾਵੇ।”

Matthew 26:5 (UKJV) But they said, Not on the feast day, lest there be an uproar among the people.

3ਤਦ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗ ਕਯਾਫ਼ਾਸ ਨਾਮ ਦੇ ਮਹਾਂ ਜਾਜਕ ਦੇ ਵਿਹੜੇ ਵਿੱਚ ਇਕੱਠੇ ਹੋਏ,

4ਅਤੇ ਉਹਨਾਂ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਅਤੇ ਉਹ ਨੂੰ ਮਾਰ ਦੇਣ ਦੀ ਯੋਜਨਾ ਬਣਾਈ।

5ਪਰ ਉਹਨਾਂ ਨੇ ਇੱਕ ਦੂਸਰੇ ਨੂੰ ਕਿਹਾ, “ਤਿਉਹਾਰ ਦੇ ਦਿਨ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਲੋਕਾਂ ਵਿੱਚ ਹੰਗਾਮਾ ਹੋ ਜਾਵੇ।”

6ਜਦੋਂ ਯਿਸ਼ੂ ਬੈਥਨੀਆ ਵਿੱਚ ਸ਼ਿਮਓਨ ਕੋੜ੍ਹੀ ਦੇ ਘਰ ਗਏ।

7ਇੱਕ ਔਰਤ ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਦੇ ਵਿੱਚ ਮਹਿੰਗੇ ਮੁੱਲ ਦਾ ਅਤਰ ਲੈ ਕੇ ਆਈ, ਜਿਸ ਸਮੇਂ ਉਹ ਮੇਜ਼ ਤੇ ਰੋਟੀ ਖਾਣ ਲਈ ਬੈਠੇ ਹੋਏ ਸਨ ਉਸ ਦੇ ਸਿਰ ਉੱਪਰ ਡੋਲ੍ਹ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.