48ਉਸਦੇ ਫੜਵਾਉਣ ਵਾਲੇ ਨੇ ਉਹਨਾਂ ਨੂੰ ਸੰਕੇਤ ਦਿੱਤਾ ਸੀ: “ਕਿ ਜਿਸ ਆਦਮੀ ਨੂੰ ਮੈਂ ਚੁੰਮਾਂ; ਉਸ ਨੂੰ ਫੜ੍ਹ ਲੈਣਾ।”
49ਅਤੇ ਉਹ ਉਸੇ ਵਕਤ ਯਿਸ਼ੂ ਕੋਲ ਗਿਆ ਅਤੇ ਯਹੂਦਾਹ ਨੇ ਕਿਹਾ, “ਗੁਰੂ ਜੀ ਨਮਸਕਾਰ!” ਅਤੇ ਉਸਨੂੰ ਚੁੰਮਿਆ।
50ਯਿਸ਼ੂ ਨੇ ਉੱਤਰ ਦਿੱਤਾ, “ਮੇਰੇ ਮਿੱਤਰ, ਜਿਸ ਕੰਮ ਲਈ ਆਇਆ ਹੈ ਉਸਨੂੰ ਪੂਰਾ ਕਰ।” ਤਦ ਉਹਨਾਂ ਨੇ ਕੋਲ ਆ ਕੇ ਯਿਸ਼ੂ ਨੂੰ ਫੜ੍ਹ ਕੇ ਗਿਰਫ਼ਤਾਰ ਕਰ ਲਿਆ।
51ਪਰ ਯਿਸ਼ੂ ਦੇ ਚੇਲਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਬਾਹਰ ਕੱਢੀ ਅਤੇ ਮਹਾਂ ਜਾਜਕ ਦੇ ਨੌਕਰ ਤੇ ਚਲਾ ਕੇ ਉਸਦਾ ਕੰਨ ਵੱਢ ਸੁੱਟਿਆ।
52ਤਦ ਯਿਸ਼ੂ ਨੇ ਉਸਨੂੰ ਆਖਿਆ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ, ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।