50ਯਿਸ਼ੂ ਨੇ ਉੱਤਰ ਦਿੱਤਾ, “ਮੇਰੇ ਮਿੱਤਰ, ਜਿਸ ਕੰਮ ਲਈ ਆਇਆ ਹੈ ਉਸਨੂੰ ਪੂਰਾ ਕਰ।” ਤਦ ਉਹਨਾਂ ਨੇ ਕੋਲ ਆ ਕੇ ਯਿਸ਼ੂ ਨੂੰ ਫੜ੍ਹ ਕੇ ਗਿਰਫ਼ਤਾਰ ਕਰ ਲਿਆ।
51ਪਰ ਯਿਸ਼ੂ ਦੇ ਚੇਲਿਆਂ ਵਿੱਚੋਂ ਇੱਕ ਨੇ ਹੱਥ ਵਧਾ ਕੇ ਆਪਣੀ ਤਲਵਾਰ ਬਾਹਰ ਕੱਢੀ ਅਤੇ ਮਹਾਂ ਜਾਜਕ ਦੇ ਨੌਕਰ ਤੇ ਚਲਾ ਕੇ ਉਸਦਾ ਕੰਨ ਵੱਢ ਸੁੱਟਿਆ।
52ਤਦ ਯਿਸ਼ੂ ਨੇ ਉਸਨੂੰ ਆਖਿਆ, “ਆਪਣੀ ਤਲਵਾਰ ਨੂੰ ਮਿਆਨ ਵਿੱਚ ਰੱਖ ਦੇ, ਕਿਉਂਕਿ ਸਭ ਜੋ ਤਲਵਾਰ ਖਿੱਚਦੇ ਹਨ, ਤਲਵਾਰ ਨਾਲ ਮਾਰੇ ਜਾਣਗੇ।
53ਕੀ ਤੁਸੀਂ ਇਹ ਤੇ ਨਹੀਂ ਸੋਚਦੇ, ਕੀ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਸਵਰਗਦੂਤਾਂ ਦੀਆਂ ਬਾਰ੍ਹਾਂ ਫ਼ੌਜਾਂ ਅਤੇ ਉਸ ਤੋਂ ਵੀ ਵੱਧ ਮੇਰੇ ਕੋਲ ਨਹੀਂ ਭੇਜ ਸਕਦਾ?
54ਫਿਰ ਉਹ ਪਵਿੱਤਰ ਵਚਨ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਹੈ ਕਿ ਇਹ ਹੋਣਾ ਜ਼ਰੂਰੀ ਹੈ?”