53ਕੀ ਤੁਸੀਂ ਇਹ ਤੇ ਨਹੀਂ ਸੋਚਦੇ, ਕੀ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਸਵਰਗਦੂਤਾਂ ਦੀਆਂ ਬਾਰ੍ਹਾਂ ਫ਼ੌਜਾਂ ਅਤੇ ਉਸ ਤੋਂ ਵੀ ਵੱਧ ਮੇਰੇ ਕੋਲ ਨਹੀਂ ਭੇਜ ਸਕਦਾ?
54ਫਿਰ ਉਹ ਪਵਿੱਤਰ ਵਚਨ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਹੈ ਕਿ ਇਹ ਹੋਣਾ ਜ਼ਰੂਰੀ ਹੈ?”
55ਉਸ ਸਮੇਂ ਯਿਸ਼ੂ ਨੇ ਭੀੜ ਨੂੰ ਆਖਿਆ, “ਕੀ ਮੈਂ ਇੱਕ ਰਾਜ ਦਰੋਹੀ ਹਾਂ, ਜੋ ਤੁਸੀਂ ਮੈਨੂੰ ਫੜ੍ਹਨ ਲਈ ਤਲਵਾਰਾਂ ਅਤੇ ਡਾਂਗਾ ਲੈ ਕੇ ਆਏ ਹੋ? ਹਰ ਦਿਨ ਮੈਂ ਹੈਕਲ ਦੇ ਵਿਹੜੇ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਗ੍ਰਿਫ਼ਤਾਰ ਨਹੀਂ ਕੀਤਾ।
56ਪਰ ਇਹ ਇਸ ਲਈ ਹੋਇਆ ਤਾਂ ਜੋ ਨਬੀਆਂ ਦੁਆਰਾ ਲਿਖੀਆ ਗਈਆ ਪਵਿੱਤਰ ਸ਼ਾਸਤਰ ਦੀਆਂ ਲਿਖਤਾਂ ਪੂਰੀਆਂ ਹੋਣ।” ਤਦ ਸਾਰੇ ਚੇਲੇ ਯਿਸ਼ੂ ਨੂੰ ਛੱਡ ਕੇ ਭੱਜ ਗਏ।
57ਜਿਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ ਉਹ ਉਸਨੂੰ ਮਹਾਂ ਜਾਜਕ ਕਯਾਫ਼ਾਸ ਦੇ ਕੋਲ ਲੈ ਗਏ, ਜਿੱਥੇ ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ।