56ਪਰ ਇਹ ਇਸ ਲਈ ਹੋਇਆ ਤਾਂ ਜੋ ਨਬੀਆਂ ਦੁਆਰਾ ਲਿਖੀਆ ਗਈਆ ਪਵਿੱਤਰ ਸ਼ਾਸਤਰ ਦੀਆਂ ਲਿਖਤਾਂ ਪੂਰੀਆਂ ਹੋਣ।” ਤਦ ਸਾਰੇ ਚੇਲੇ ਯਿਸ਼ੂ ਨੂੰ ਛੱਡ ਕੇ ਭੱਜ ਗਏ।
57ਜਿਹਨਾਂ ਨੇ ਯਿਸ਼ੂ ਨੂੰ ਗ੍ਰਿਫ਼ਤਾਰ ਕੀਤਾ ਸੀ ਉਹ ਉਸਨੂੰ ਮਹਾਂ ਜਾਜਕ ਕਯਾਫ਼ਾਸ ਦੇ ਕੋਲ ਲੈ ਗਏ, ਜਿੱਥੇ ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਇਕੱਠੇ ਹੋਏ ਸਨ।
58ਪਤਰਸ ਕੁਝ ਦੂਰੀ ਤੇ ਯਿਸ਼ੂ ਦੇ ਪਿੱਛੇ-ਪਿੱਛੇ ਚੱਲਦਾ ਹੋਇਆ, ਮਹਾਂ ਜਾਜਕ ਦੇ ਵਿਹੜੇ ਵਿੱਚ ਆ ਪਹੁੰਚਿਆ ਅਤੇ ਅੰਦਰ ਜਾ ਕੇ ਪਹਿਰੇਦਾਰਾਂ ਨਾਲ ਬੈਠ ਗਿਆ, ਤਾਂ ਕਿ ਵੇਖ ਸਕੇ ਅੱਗੇ ਕੀ ਹੁੰਦਾ ਹੈ।
59ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਯਿਸ਼ੂ ਨੂੰ ਜਾਨੋਂ ਮਾਰਨ ਲਈ ਉਸਦੇ ਵਿਰੁੱਧ ਝੂਠੀ ਗਵਾਹੀ ਲੱਭਦੇ ਸਨ।
60ਪਰ ਉਹਨਾਂ ਨੂੰ ਕੁਝ ਨਾ ਮਿਲਿਆ, ਭਾਵੇਂ ਬਹੁਤ ਸਾਰੇ ਝੂਠੇ ਗਵਾਹ ਆਏ। ਆਖ਼ਿਰ ਦੋ ਗਵਾਹ ਸਾਹਮਣੇ ਆ ਕੇ ਬੋਲੇ