59ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਯਿਸ਼ੂ ਨੂੰ ਜਾਨੋਂ ਮਾਰਨ ਲਈ ਉਸਦੇ ਵਿਰੁੱਧ ਝੂਠੀ ਗਵਾਹੀ ਲੱਭਦੇ ਸਨ।
60ਪਰ ਉਹਨਾਂ ਨੂੰ ਕੁਝ ਨਾ ਮਿਲਿਆ, ਭਾਵੇਂ ਬਹੁਤ ਸਾਰੇ ਝੂਠੇ ਗਵਾਹ ਆਏ। ਆਖ਼ਿਰ ਦੋ ਗਵਾਹ ਸਾਹਮਣੇ ਆ ਕੇ ਬੋਲੇ
61ਅਤੇ ਆਖਿਆ, “ਇਹ ਵਿਅਕਤੀ ਕਹਿੰਦਾ ਸੀ, ‘ਮੈਂ ਪਰਮੇਸ਼ਵਰ ਦੀ ਹੈਕਲ ਨੂੰ ਢਾਹ ਕੇ ਤਿੰਨਾਂ ਦਿਨਾਂ ਵਿੱਚ ਉਸ ਨੂੰ ਬਣਾ ਸਕਦਾ ਹਾਂ।’ ”
62ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਯਿਸ਼ੂ ਨੂੰ ਕਿਹਾ, “ਤੂੰ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”
63ਪਰ ਯਿਸ਼ੂ ਚੁੱਪ ਹੀ ਰਹੇ। ਮਹਾਂ ਜਾਜਕ ਨੇ ਉਸ ਨੂੰ ਆਖਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ਵਰ ਦੀ ਸਹੁੰ ਦਿੰਦਾ ਹਾਂ: ਕਿ ਜੇ ਤੂੰ ਮਸੀਹ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਸਾਨੂੰ ਦੱਸ।”