ਮੱਤੀਯਾਹ 26

ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਤੂੰ ਸੱਚ ਬੋਲਿਆ ਹੈ, ਪਰ ਮੈਂ ਤੁਹਾਨੂੰ ਸਾਰਿਆਂ ਨੂੰ ਆਖਦਾ ਹਾਂ: ਜੋ ਹੁਣ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਗੇ।”

Matthew 26:64 (UKJV) Jesus says unto him, You have said: nevertheless I say unto you, Hereafter shall all of you see the Son of man sitting on the right hand of power, and coming in the clouds of heaven.

62ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਯਿਸ਼ੂ ਨੂੰ ਕਿਹਾ, “ਤੂੰ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”

63ਪਰ ਯਿਸ਼ੂ ਚੁੱਪ ਹੀ ਰਹੇ। ਮਹਾਂ ਜਾਜਕ ਨੇ ਉਸ ਨੂੰ ਆਖਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ਵਰ ਦੀ ਸਹੁੰ ਦਿੰਦਾ ਹਾਂ: ਕਿ ਜੇ ਤੂੰ ਮਸੀਹ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਸਾਨੂੰ ਦੱਸ।”

64ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਤੂੰ ਸੱਚ ਬੋਲਿਆ ਹੈ, ਪਰ ਮੈਂ ਤੁਹਾਨੂੰ ਸਾਰਿਆਂ ਨੂੰ ਆਖਦਾ ਹਾਂ: ਜੋ ਹੁਣ ਇਸ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਗੇ।”

65ਤਦ ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਨੇ ਨਿੰਦਿਆ ਕੀਤੀ ਹੈ! ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ, ਹੁਣ ਤੁਸੀਂ ਇਹ ਨਿੰਦਿਆ ਸੁਣੀ ਹੈ।

66ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਨੇ ਉੱਤਰ ਦਿੱਤਾ, “ਇਹ ਮਾਰੇ ਜਾਣ ਦੇ ਯੋਗ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.