ਮੱਤੀਯਾਹ 26

ਤਦ ਉਹਨਾਂ ਨੇ ਯਿਸ਼ੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰੀਆ

Matthew 26:67 (UKJV) Then did they spit in his face, and buffeted him; and others stroke him with the palms of their hands,

65ਤਦ ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ ਅਤੇ ਆਖਿਆ, “ਇਸ ਨੇ ਨਿੰਦਿਆ ਕੀਤੀ ਹੈ! ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਵੇਖੋ, ਹੁਣ ਤੁਸੀਂ ਇਹ ਨਿੰਦਿਆ ਸੁਣੀ ਹੈ।

66ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਨੇ ਉੱਤਰ ਦਿੱਤਾ, “ਇਹ ਮਾਰੇ ਜਾਣ ਦੇ ਯੋਗ ਹੈ।”

67ਤਦ ਉਹਨਾਂ ਨੇ ਯਿਸ਼ੂ ਦੇ ਮੂੰਹ ਤੇ ਥੁੱਕਿਆ ਅਤੇ ਉਸ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰੀਆ

68ਅਤੇ ਕਿਹਾ, “ਹੇ ਮਸੀਹ, ਭਵਿੱਖਬਾਣੀ ਕਰਕੇ ਸਾਨੂੰ ਦੱਸ ਕਿ ਤੈਨੂੰ ਕਿਸ ਨੇ ਮਾਰਿਆ?”

69ਪਤਰਸ ਬਾਹਰ ਵਿਹੜੇ ਵਿੱਚ ਬੈਠਾ ਹੋਇਆ ਸੀ, ਇੱਕ ਦਾਸੀ ਉਸ ਦੇ ਕੋਲ ਆ ਕੇ ਆਖਣ ਲੱਗੀ, “ਤੂੰ ਵੀ ਯਿਸ਼ੂ ਗਲੀਲੀ ਦੇ ਨਾਲ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.