5ਪਰ ਉਹਨਾਂ ਨੇ ਇੱਕ ਦੂਸਰੇ ਨੂੰ ਕਿਹਾ, “ਤਿਉਹਾਰ ਦੇ ਦਿਨ ਨਹੀਂ, ਕਿਤੇ ਅਜਿਹਾ ਨਾ ਹੋਵੇ ਕਿ ਲੋਕਾਂ ਵਿੱਚ ਹੰਗਾਮਾ ਹੋ ਜਾਵੇ।”
6ਜਦੋਂ ਯਿਸ਼ੂ ਬੈਥਨੀਆ ਵਿੱਚ ਸ਼ਿਮਓਨ ਕੋੜ੍ਹੀ ਦੇ ਘਰ ਗਏ।
7ਇੱਕ ਔਰਤ ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਦੇ ਵਿੱਚ ਮਹਿੰਗੇ ਮੁੱਲ ਦਾ ਅਤਰ ਲੈ ਕੇ ਆਈ, ਜਿਸ ਸਮੇਂ ਉਹ ਮੇਜ਼ ਤੇ ਰੋਟੀ ਖਾਣ ਲਈ ਬੈਠੇ ਹੋਏ ਸਨ ਉਸ ਦੇ ਸਿਰ ਉੱਪਰ ਡੋਲ੍ਹ ਦਿੱਤਾ।
8ਜਦੋਂ ਚੇਲਿਆਂ ਨੇ ਇਹ ਸਭ ਵੇਖਿਆ, ਤਾਂ ਉਹ ਖਿਝ ਗਏ। ਅਤੇ ਉਹਨਾਂ ਨੇ ਕਿਹਾ, “ਇਹ ਨੁਕਸਾਨ ਕਿਉਂ ਕੀਤਾ?
9ਇਹ ਅਤਰ ਜ਼ਿਆਦਾ ਮੁੱਲ ਦਾ ਵੇਚਿਆ ਜਾ ਸਕਦਾ ਸੀ ਅਤੇ ਪੈਸੇ ਗਰੀਬਾਂ ਨੂੰ ਦਿੱਤੇ ਜਾਂਦੇ।”