71ਜਦ ਉਹ ਦਰਵਾਜ਼ੇ ਤੋਂ ਬਾਹਰ ਗਿਆ, ਤਾਂ ਦੂਸਰੀ ਨੌਕਰ ਕੁੜੀ ਨੇ ਉਸ ਨੂੰ ਵੇਖਿਆ ਅਤੇ ਲੋਕਾਂ ਨੂੰ ਆਖਿਆ, “ਇਹ ਵਿਅਕਤੀ ਵੀ ਯਿਸ਼ੂ ਨਾਸਰੀ ਦੇ ਨਾਲ ਸੀ।”
72ਅਤੇ ਉਹ ਸਹੁੰ ਖਾ ਕੇ ਫਿਰ ਮੁੱਕਰ ਗਿਆ: “ਮੈਂ ਉਸ ਮਨੁੱਖ ਨੂੰ ਨਹੀਂ ਜਾਣਦਾ!”
73ਥੋੜ੍ਹੀ ਦੇਰ ਬਾਅਦ, ਜਿਹੜੇ ਉੱਥੇ ਖੜ੍ਹੇ ਸਨ ਉਹਨਾਂ ਨੇ ਪਤਰਸ ਨੂੰ ਕੋਲ ਆ ਕੇ ਆਖਿਆ, “ਸੱਚ-ਮੁੱਚ ਤੂੰ ਉਹਨਾਂ ਵਿੱਚੋਂ ਇੱਕ ਹੈ; ਤੇਰੇ ਬੋਲਣ ਤੋਂ ਹੀ ਪਤਾ ਲੱਗ ਰਿਹਾ ਹੈ।”
74ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ, “ਮੈਂ ਇਸ ਵਿਅਕਤੀ ਨੂੰ ਨਹੀਂ ਜਾਣਦਾ!” ਉਸੇ ਵਕਤ ਕੁੱਕੜ ਨੇ ਬਾਂਗ ਦੇ ਦਿੱਤੀ।
75ਤਦ ਪਤਰਸ ਨੂੰ ਯਾਦ ਆਇਆ ਕਿ ਯਿਸ਼ੂ ਨੇ ਉਸਨੂੰ ਕੀ ਕਿਹਾ ਸੀ: “ਕੁੱਕੜ ਦੇ ਬਾਂਗ ਦੇਣ ਤੋਂ ਪਹਿਲਾਂ, ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ।” ਅਤੇ ਉਹ ਬਾਹਰ ਜਾ ਕੇ ਬੁਰੀ ਤਰ੍ਹਾਂ ਰੋਇਆ।