8ਇਸੇ ਕਾਰਨ ਉਹ ਖੇਤ ਅੱਜ ਤੱਕ, “ਲਹੂ ਦਾ ਖੇਤ,” ਦੇ ਨਾਮ ਨਾਲ ਜਾਣਿਆ ਜਾਂਦਾ ਹੈ।
9ਤਦ ਜਿਹੜਾ ਵਚਨ ਯੇਰਮਿਯਾਹ ਨਬੀ ਦੇ ਦੁਆਰਾ ਬੋਲਿਆ ਗਿਆ ਸੀ ਪੂਰਾ ਹੋਇਆ: “ਉਹਨਾਂ ਨੇ ਚਾਂਦੀ ਦੇ ਤੀਹ ਸਿੱਕੇ ਲਏ, ਜਿਸਦਾ ਇਸਰਾਏਲ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ,
10ਅਤੇ ਉਹਨਾਂ ਉਹ ਸਿੱਕੇ ਘੁਮਿਆਰ ਦੇ ਖੇਤ ਲਈ ਦੇ ਦਿੱਤੇ, ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਦਿੱਤੀ।”
11ਯਿਸ਼ੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ ਅਤੇ ਰਾਜਪਾਲ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਆਪ ਹੀ ਇਹ ਕਹਿ ਰਿਹਾ ਹੈਂ।”
12ਜਦ ਮੁੱਖ ਜਾਜਕਾਂ ਅਤੇ ਬਜ਼ੁਰਗਾ ਨੇ ਯਿਸ਼ੂ ਉੱਤੇ ਦੋਸ਼ ਲਗਾਏ, ਤਾਂ ਯਿਸ਼ੂ ਨੇ ਕੋਈ ਜਵਾਬ ਨਾ ਦਿੱਤਾ।