ਮੱਤੀਯਾਹ 27

ਯਿਸ਼ੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ ਅਤੇ ਰਾਜਪਾਲ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਆਪ ਹੀ ਇਹ ਕਹਿ ਰਿਹਾ ਹੈਂ।”

Matthew 27:11 (UKJV) And Jesus stood before the governor: and the governor asked him, saying, Are you the King of the Jews? And Jesus said unto him, You says.

9ਤਦ ਜਿਹੜਾ ਵਚਨ ਯੇਰਮਿਯਾਹ ਨਬੀ ਦੇ ਦੁਆਰਾ ਬੋਲਿਆ ਗਿਆ ਸੀ ਪੂਰਾ ਹੋਇਆ: “ਉਹਨਾਂ ਨੇ ਚਾਂਦੀ ਦੇ ਤੀਹ ਸਿੱਕੇ ਲਏ, ਜਿਸਦਾ ਇਸਰਾਏਲ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ,

10ਅਤੇ ਉਹਨਾਂ ਉਹ ਸਿੱਕੇ ਘੁਮਿਆਰ ਦੇ ਖੇਤ ਲਈ ਦੇ ਦਿੱਤੇ, ਜਿਵੇਂ ਪ੍ਰਭੂ ਨੇ ਮੈਨੂੰ ਆਗਿਆ ਦਿੱਤੀ।”

11ਯਿਸ਼ੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ ਅਤੇ ਰਾਜਪਾਲ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਆਪ ਹੀ ਇਹ ਕਹਿ ਰਿਹਾ ਹੈਂ।”

12ਜਦ ਮੁੱਖ ਜਾਜਕਾਂ ਅਤੇ ਬਜ਼ੁਰਗਾ ਨੇ ਯਿਸ਼ੂ ਉੱਤੇ ਦੋਸ਼ ਲਗਾਏ, ਤਾਂ ਯਿਸ਼ੂ ਨੇ ਕੋਈ ਜਵਾਬ ਨਾ ਦਿੱਤਾ।

13ਤਦ ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਨਹੀਂ ਸੁਣਦਾ ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.