11ਯਿਸ਼ੂ ਰਾਜਪਾਲ ਦੇ ਸਾਹਮਣੇ ਖੜ੍ਹਾ ਸੀ ਅਤੇ ਰਾਜਪਾਲ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਉਸਨੂੰ ਉੱਤਰ ਦਿੱਤਾ, “ਤੂੰ ਆਪ ਹੀ ਇਹ ਕਹਿ ਰਿਹਾ ਹੈਂ।”
12ਜਦ ਮੁੱਖ ਜਾਜਕਾਂ ਅਤੇ ਬਜ਼ੁਰਗਾ ਨੇ ਯਿਸ਼ੂ ਉੱਤੇ ਦੋਸ਼ ਲਗਾਏ, ਤਾਂ ਯਿਸ਼ੂ ਨੇ ਕੋਈ ਜਵਾਬ ਨਾ ਦਿੱਤਾ।
13ਤਦ ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਨਹੀਂ ਸੁਣਦਾ ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?”
14ਪਰ ਯਿਸ਼ੂ ਨੇ ਕਿਸੇ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਇੱਥੋਂ ਤੱਕ ਰਾਜਪਾਲ ਬਹੁਤ ਹੈਰਾਨ ਹੋਇਆ।
15ਅਤੇ ਰਾਜਪਾਲ ਦਾ ਇਹ ਇੱਕ ਰਿਵਾਜ ਸੀ ਕਿ ਤਿਉਹਾਰ ਤੇ ਲੋਕਾਂ ਦੇ ਦੁਆਰਾ ਚੁਣੇ ਗਏ ਕੈਦੀ ਨੂੰ ਰਿਹਾ ਕੀਤਾ ਜਾਦਾਂ ਸੀ।