13ਤਦ ਪਿਲਾਤੁਸ ਨੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਨਹੀਂ ਸੁਣਦਾ ਜੋ ਇਹ ਤੇਰੇ ਵਿਰੁੱਧ ਕਿੰਨੀਆਂ ਗਵਾਹੀਆਂ ਦਿੰਦੇ ਹਨ?”
14ਪਰ ਯਿਸ਼ੂ ਨੇ ਕਿਸੇ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਇੱਥੋਂ ਤੱਕ ਰਾਜਪਾਲ ਬਹੁਤ ਹੈਰਾਨ ਹੋਇਆ।
15ਅਤੇ ਰਾਜਪਾਲ ਦਾ ਇਹ ਇੱਕ ਰਿਵਾਜ ਸੀ ਕਿ ਤਿਉਹਾਰ ਤੇ ਲੋਕਾਂ ਦੇ ਦੁਆਰਾ ਚੁਣੇ ਗਏ ਕੈਦੀ ਨੂੰ ਰਿਹਾ ਕੀਤਾ ਜਾਦਾਂ ਸੀ।
16ਉਸ ਸਮੇਂ ਉੱਥੇ ਇੱਕ ਕੈਦੀ ਸੀ ਜਿਸ ਦਾ ਨਾਮ ਬਾਰ-ਅੱਬਾਸ ਸੀ।
17ਜਦੋਂ ਭੀੜ ਇਕੱਠੀ ਹੋਈ ਸੀ ਤਾਂ ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ: ਬਾਰ-ਅੱਬਾਸ ਨੂੰ ਜਾ ਯਿਸ਼ੂ ਨੂੰ ਜਿਹੜਾ ਮਸੀਹ ਅਖਵਾਉਂਦਾ ਹੈ?”