18ਕਿਉਂਕਿ ਪਿਲਾਤੁਸ ਜਾਣਦਾ ਸੀ ਕਿ ਉਹਨਾਂ ਨੇ ਯਿਸ਼ੂ ਨੂੰ ਈਰਖਾ ਦੇ ਕਾਰਨ ਉਸ ਦੇ ਹਵਾਲੇ ਕਰ ਦਿੱਤਾ ਸੀ।
19ਜਦੋਂ ਪਿਲਾਤੁਸ ਨਿਆਂ ਆਸਨ ਦੀ ਗੱਦੀ ਉੱਤੇ ਬੈਠਾ ਹੋਇਆ ਸੀ, ਉਸਦੀ ਪਤਨੀ ਨੇ ਉਸ ਨੂੰ ਸੁਨੇਹਾ ਭੇਜਿਆ: “ਉਸ ਧਰਮੀ ਵਿਅਕਤੀ ਨਾਲ ਕੁਝ ਨਾ ਕਰਨਾ, ਕਿਉਂ ਜੋ ਮੈਂ ਸੁਫ਼ਨੇ ਵਿੱਚ ਉਸ ਦੇ ਕਾਰਨ ਵੱਡਾ ਦੁੱਖ ਵੇਖਿਆ।”
20ਪਰ ਮੁੱਖ ਜਾਜਕਾਂ ਅਤੇ ਬਜ਼ੁਰਗਾ ਨੇ ਲੋਕਾਂ ਨੂੰ ਭੜਕਾਇਆ ਜੋ ਬਾਰ-ਅੱਬਾਸ ਨੂੰ ਮੰਗੋ ਅਤੇ ਯਿਸ਼ੂ ਦੇ ਲਈ ਮੌਤ ਦੀ ਸਜ਼ਾ।
21ਫਿਰ ਰਾਜਪਾਲ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਦੋਨਾਂ ਵਿੱਚੋਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ?” ਉਹਨਾਂ ਨੇ ਜਵਾਬ ਦਿੱਤਾ, “ਬਾਰ-ਅੱਬਾਸ ਨੂੰ।”
22ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਯਿਸ਼ੂ ਨਾਲ ਜਿਹੜਾ ਮਸੀਹ ਅਖਵਾਉਂਦਾ ਹੈ, ਕੀ ਕੀਤਾ ਜਾਵੇ?” ਉਹਨਾਂ ਸਾਰਿਆਂ ਨੇ ਉੱਤਰ ਦਿੱਤਾ, “ਇਸਨੂੰ ਸਲੀਬ ਦਿਓ!”