ਮੱਤੀਯਾਹ 27

ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”

Matthew 27:23 (UKJV) And the governor said, Why, what evil has he done? But they cried out the more, saying, Let him be crucified.

21ਫਿਰ ਰਾਜਪਾਲ ਨੇ ਉਹਨਾਂ ਨੂੰ ਪੁੱਛਿਆ, “ਤੁਸੀਂ ਦੋਨਾਂ ਵਿੱਚੋਂ ਕਿਸ ਨੂੰ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਛੱਡ ਦਿਆਂ?” ਉਹਨਾਂ ਨੇ ਜਵਾਬ ਦਿੱਤਾ, “ਬਾਰ-ਅੱਬਾਸ ਨੂੰ।”

22ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਯਿਸ਼ੂ ਨਾਲ ਜਿਹੜਾ ਮਸੀਹ ਅਖਵਾਉਂਦਾ ਹੈ, ਕੀ ਕੀਤਾ ਜਾਵੇ?” ਉਹਨਾਂ ਸਾਰਿਆਂ ਨੇ ਉੱਤਰ ਦਿੱਤਾ, “ਇਸਨੂੰ ਸਲੀਬ ਦਿਓ!”

23ਤਦ ਪਿਲਾਤੁਸ ਨੇ ਪੁੱਛਿਆ, “ਕਿਉਂ? ਉਸਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”

24ਜਦ ਪਿਲਾਤੁਸ ਨੇ ਵੇਖਿਆ ਕਿ ਉਹ ਕੁਝ ਵੀ ਨਹੀਂ ਕਰ ਪਾ ਰਿਹਾ, ਸਗੋਂ ਰੌਲਾ ਹੋਰ ਜ਼ਿਆਦਾ ਵੱਧਦਾ ਜਾਂਦਾ ਹੈ, ਤਦ ਉਸਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਉਸਨੇ ਕਿਹਾ, “ਮੈਂ ਇਸਦੇ ਲਹੂ ਤੋਂ ਨਿਰਦੋਸ਼ ਹਾਂ, ਤੁਸੀਂ ਇਸਦੇ ਲਈ ਜ਼ਿੰਮੇਵਾਰ ਹੋ!”

25ਅਤੇ ਸਾਰੇ ਲੋਕਾਂ ਨੇ ਉੱਤਰ ਦਿੱਤਾ, “ਉਸਦਾ ਲਹੂ ਸਾਡੇ ਉੱਤੇ ਸਾਡੇ ਬੱਚਿਆਂ ਉੱਤੇ ਹੋਵੇ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.